ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਬੈਂਕ ਦੇ ਨਿਯਮਾਂ ਸਬੰਧੀ ‘ਤੇ ਸੈਮੀਨਾਰ ਆਯੋਜਿਤ

12

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ)- ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਦੇ ਕਾਮਰਸ ਵਿਭਾਗ ਵੱਲੋਂ ਬੈਂਕ ਦੇ ਨਿਯਮਾਂ ਸਬੰਧੀ ‘ਬੈਸੇਲ ਨੋਰਮਜ਼’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਤੋਂ ਡਾ. ਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਮਨਦੀਪ ਕੌਰ ਨੇ ਬੈਂਕਿੰਗ ਸੈਕਟਰ ਵਿਚਲੇ ਬੈਸੇਲ ਨਿਯਮਾਂ ਦੇ ਗਠਨ ਅਤੇ ਲਾਗੂ ਕਰਨ ‘ਤੇ ਆਪਣਾ ਭਾਸ਼ਣ ਦਿੱਤਾ।

ਉਨ੍ਹਾਂ ਨੇ ਇਸ ਮੌਕੇ ਬੈਂਕ ਦੇ ਨਿਯਮਾਂ ਅਤੇ ਕਾਮਰਸ ਸੈਕਟਰ ‘ਚ ਨੌਕਰੀ ਦੇ ਮੌਕਿਆਂ ਸਬੰਧੀ ਜਾਣਕਾਰੀ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਜਾਣਕਾਰੀ ਭਰਪੂਰ ਸੈਮੀਨਾਰ ‘ਚ ਡੂੰਘੀ ਦਿਲਚਸਪੀ ਦਿਖਾਈ ਅਤੇ ਸੈਮੀਨਾਰ ਦੇ ਅੰਤ ‘ਚ ਸਵਾਲ-ਜਵਾਬ ਦੇ ਸ਼ੈਸਨ ‘ਚ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਡਾ. ਮਨਦੀਪ ਕੌਰ ਵੱਲੋਂ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਜਾਣਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥਣਾਂ ਦੇ ਗਿਆਨ ‘ਚ ਵਾਧਾ ਹੋਇਆ ਹੈ, ਜਿਸ ਨੂੰ ਧਿਆਨ ‘ਚ ਰੱਖਦਿਆਂ ਉਹ ਭਵਿੱਖ ‘ਚ ਸਹੀ ਫ਼ੈਸਲਾ ਲੈਣ ਦੇ ਕਾਬਲ ਹੋਣਗੇ। ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਡਾ. ਮਨਦੀਪ ਕੌਰ ਨੂੰ ਯਾਦਗਾਰੀ ਤਸਵੀਰ ਭੇਟ ਕੀਤੀ। ਸੈਮੀਨਾਰ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਹਾਜ਼ਰ ਸਨ।

LEAVE A REPLY

Please enter your comment!
Please enter your name here