ਤਰਨਤਾਰਨ ‘ਚ 90 ਲੱਖ ਦੇ ਪੁਰਾਣੇ ਨੋਟਾਂ ਸਣੇ 6 ਵਿਅਕਤੀ ਕਾਬੂ ,ਜਾਂਚ ਸ਼ੁਰੂ

7

ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ 90 ਲੱਖ ਰੁਪਏ ਦੇ ਪੁਰਾਣੇ ਨੋਟਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੇ 6 ਵਿਅਕਤੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਨੇ 90 ਲੱਖ ਰੁਪਏ ਦੇ ਪੁਰਾਣੇ ਨੋਟਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਪੁਲਿਸ ਨੇ 6 ਵਿਅਕਤੀਆਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਸੀਆਈਏ ਵਿੰਗ ਦੇ ਇੰਚਾਰਜ ਇੰਸਪੈਕਟਰ ਹਰਿਤ ਸ਼ਰਮਾ ਨੇ ਦੱਸਿਆ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੀਮ ਨੇ ਹਰੀਕੇ ‘ਚ ਨਾਕਾ ਲਾਇਆ ਹੋਇਆ ਸੀ ਤੇ ਆਮ ਦਿਨਾਂ ਵਾਂਗ ਚੈਕਿੰਗ ਚੱਲ ਰਹੀ ਸੀ।ਇਸ ਦੌਰਾਨ ਇੱਕ ਮਾਰੂਤੀ ਸੁਜ਼ੂਕੀ ਬਲੇਨੋ ਕਾਰ ਯੂਪੀ 25-ਓ 2215 ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ ਕਾਰ ਵਿੱਚ 90 ਲੱਖ ਰੁਪਏ ਦੀ ਪੁਰਾਣੀ ਕਰੰਸੀ ਮੌਜੂਦ ਸੀ।ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਪਾਬੰਦੀਸ਼ੁਦਾ ਕਰੰਸੀ ਲੈ ਕੇ ਕਿੱਥੋਂ ਆਏ ਸਨ।ਇਸ ਸਬੰਧੀ ਹਰੀਕੇ ਪੁਲਿਸ ਥਾਣੇ `ਚ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here